ਲੁਧਿਆਣਾ : ਸਦਰ ਥਾਣਾ ਪੁਲਸ ਨੇ ਇਕ ਨਾਬਾਲਗ ਨੂੰ ਵਿਆਹ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਨਾਬਾਲਗ ਦੇ ਪਿਤਾ ਦੇ ਬਿਆਨਾਂ ’ਤੇ ਪਿੰਡ ਦਾਦ ਵਾਸੀ ਈਸ਼ਾਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਪੁਲਸ ਨੂੰ ਦਿੱਤੇ ਬਿਆਨ ‘ਚ ਨਾਬਾਲਗ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ, ਜਿਸ ਦੀ ਉਮਰ 12 ਸਾਲ ਹੈ, 28 ਅਗਸਤ ਨੂੰ ਬਿਨਾਂ ਕਿਸੇ ਨੂੰ ਦੱਸੇ ਕਿਤੇ ਚਲੀ ਗਈ ਸੀ। ਕਾਫੀ ਦੇਰ ਤੱਕ ਉਸ ਦੀ ਭਾਲ ਕੀਤੀ ਗਈ ਪਰ ਕੁਝ ਨਹੀਂ ਮਿਲਿਆ। ਬਾਅਦ ਵਿਚ ਪਤਾ ਲੱਗਾ ਕਿ ਉਕਤ ਦੋਸ਼ੀ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਸੀ।