Connect with us

ਪੰਜਾਬ ਨਿਊਜ਼

ਪੰਜਾਬ ‘ਚ ਬਣਨ ਜਾ ਰਹੀ ਹੈ ਨਵੀਂ ਨਹਿਰ, ਮੁੱਖ ਮੰਤਰੀ ਅੱਜ ਲੈਣਗੇ ਜਾਇਜ਼ਾ

Published

on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਨਹਿਰ ਦੀ ਉਸਾਰੀ ਵਾਲੀ ਥਾਂ ਦਾ ਮੁਆਇਨਾ ਕਰਨਗੇ। ਦਰਅਸਲ ਮੁੱਖ ਮੰਤਰੀ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ, ਜਿਸ ਤਹਿਤ ਮੁੱਖ ਮੰਤਰੀ ਨੇ ਨਵੀਂ ਨਹਿਰ ਬਣਾਉਣ ਦੀ ਯੋਜਨਾ ਬਣਾਈ ਹੈ।

ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਦਾ ਦੌਰਾ ਕਰਨਗੇ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਨਹਿਰ ਬਣਾਉਣ ਦਾ ਐਲਾਨ ਕੀਤਾ ਸੀ। ਇਹ ਨਹਿਰ ਹਰੀਕੇ ਹੈੱਡ ਤੋਂ ਰਾਜਸਥਾਨ ਸਰਹੱਦ ਤੱਕ ਬਣਾਈ ਜਾਵੇਗੀ, ਜਿਸ ਰਾਹੀਂ ਮੁਕਤਸਰ, ਗਿੱਦੜਬਾਹਾ, ਬਠਿੰਡਾ, ਅਬੋਹਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਇਸ ਨਹਿਰ ਰਾਹੀਂ ਪਾਣੀ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਈ ਦਹਾਕਿਆਂ ਬਾਅਦ ਨਵੀਆਂ ਨਹਿਰਾਂ ਬਣਨਗੀਆਂ।

 

Facebook Comments

Trending