ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ ਟੀ ਰੋਡ ਮਿਲਰ ਗੰਜ ਲੁਧਿਆਣਾ ਵਿਖੇ ਨਵੇਂ ਸੰਕਰਾ ਆਈ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਤੇ ਨਾਲ ਹੀ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ , ਜਿਸ ਵਿੱਚ ਅੱਖਾਂ ਦੇ ਚਿੱਟੇ ਮੋਤੀਏ ਦਾ ਫ੍ਰੀ ਚੈੱਕਅਪ ਕੀਤਾ ਗਿਆ ।
ਕੈਂਪ ਵਿੱਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ ਹੈ, ਤਾਂ ਜੋ ਬੇ-ਸਹਾਰਾ, ਗਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਚਿੱਟੇ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ ।