Connect with us

ਪੰਜਾਬ ਨਿਊਜ਼

ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹ/ਮਲੇ ਦੇ ਮਾਮਲੇ ‘ਚ ਆਇਆ ਨਵਾਂ ਮੋੜ

Published

on

ਲੁਧਿਆਣਾ: ਨਿਹੰਗਾਂ ਵੱਲੋਂ ਲੁਧਿਆਣਾ ਵਿੱਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਜ਼ਖ਼ਮੀ ਥਾਪਰ ਦੇ ਗੰਨਮੈਨ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਜਦੋਂ ਨਿਹੰਗਾਂ ਨੇ ਸ਼ਿਵ ਸੈਨਾ ਨੇਤਾ ‘ਤੇ ਹਮਲਾ ਕੀਤਾ ਤਾਂ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਤੋਂ ਹਿੰਦੂ ਸੰਗਠਨ ਵੀ ਨਾਰਾਜ਼ ਹਨ। ਸੂਤਰਾਂ ਮੁਤਾਬਕ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਹੈ। ਪੁਲਿਸ ਨੇ ਗੰਨਮੈਨ ਸੁਖਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਘਟਨਾ ਦੇ ਕੁਝ ਘੰਟਿਆਂ ਦੇ ਅੰਦਰ ਹੀ ਦੋ ਹਮਲਾਵਰਾਂ ਸਰਬਜੀਤ ਸਿੰਘ ਅਤੇ ਹਰਜੋਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ, ਜਦਕਿ ਇੱਕ ਹਮਲਾਵਰ ਦੀ ਗ੍ਰਿਫਤਾਰੀ ਬਾਕੀ ਹੈ। ਹਮਲਾ ਕਰਨ ਵਾਲੇ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਸੀ ਅਤੇ ਕਿਹਾ ਸੀ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸਵੈ-ਮਾਣ ਅਤੇ ਸ਼ਹੀਦਾਂ ਬਾਰੇ ਕੁਝ ਵੀ ਗਲਤ ਕਹਿੰਦਾ ਹੈ ਤਾਂ ਉਨ੍ਹਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ।

ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਗਰੁੱਪ ਨਾਲ ਸਬੰਧਤ ਹੈ। ਗੰਨਮੈਨ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਸ਼ਿਵ ਸੈਨਾ ਆਗੂ ਥਾਪਰ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਹੋਰ ਜਾਂਚ ਕਰ ਰਹੀ ਹੈ।

Facebook Comments

Trending