Connect with us

ਦੁਰਘਟਨਾਵਾਂ

ਸਕੂਲ ਤੋਂ ਪਰਤ ਰਹੇ ਬੱਚਿਆਂ ਨਾਲ ਵਾਪਰਿਆ ਦ. ਰਦਨਾਕ ਹਾ. ਦਸਾ, ਪਿਆ ਚੀਕ-ਚਿਹਾੜਾ

Published

on

ਬਠਿੰਡਾ: ਜ਼ਿਲ੍ਹੇ ਵਿੱਚ ਅੱਜ ਸਕੂਲੀ ਬੱਚਿਆਂ ਨਾਲ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਆਟੋ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਆਟੋ ਚਾਲਕ ਸਕੂਲ ਖ਼ਤਮ ਹੋਣ ਤੋਂ ਬਾਅਦ ਬੱਚਿਆਂ ਨੂੰ ਲਿਆ ਰਿਹਾ ਸੀ। ਇਸ ਦੌਰਾਨ ਕਾਰ 100 ਫੁੱਟ ਦੂਰ ਸੜਕ ‘ਤੇ ਜਾ ਵੱਜੀ।

ਦੱਸਿਆ ਜਾ ਰਿਹਾ ਹੈ ਕਿ ਆਟੋ ‘ਚ 11 ਬੱਚੇ ਸਵਾਰ ਸਨ, ਜੋ ਜ਼ਖਮੀ ਹੋ ਗਏ। ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਚੇ ਦੇ ਪਰਿਵਾਰਕ ਮੈਂਬਰ ਅਤੇ ਸਕੂਲ ਸਟਾਫ਼ ਮੌਕੇ ‘ਤੇ ਪਹੁੰਚ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Facebook Comments

Trending