ਲੁਧਿਆਣਾ : ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਚੋਰੀਸ਼ੁਦਾ ਮੋਟਰਸਾਈਕਲ ਵੇਚਣ ਜਾ ਰਹੇ ਇਕ ਚੋਰ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਰਣਬੀਰ ਸਿੰਘ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਕੁਮਾਰ ਵਜੋਂ ਹੋਈ ਹੈ। ਗਿੱਲ ਚੌਕ ਤੋਂ ਪੁਲੀਸ ਵੱਲੋਂ ਫੜਿਆ ਗਿਆ ਮੁਲਜ਼ਮ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ ਅਤੇ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਵਾਰਦਾਤਾਂ ਕਰਦਾ ਹੈ।