Connect with us

ਪੰਜਾਬੀ

ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ

Published

on

A review of various ongoing activities related to protection against Dengue, Chikungunya

ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ,  ਡਾਕਟਰ ਸ਼ੀਤਲ,ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜਾਰੀ ਰੱਖਿਆ ਜਾਵੇ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਘਰਾਂ, ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਵੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਡਾ. ਸ਼ੀਤਲ ਨੇ ਦੱਸਿਆ ਕਿ ਡੇਂਗੂ ਪੈਦਾ ਕਰਨ ਵਾਲਾ ਲਾਰਵਾ ਬਹੁਤ ਹੀ ਖਤਰਨਾਕ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

Facebook Comments

Trending