ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ (ਲੁਧਿਆਣਾ) ਵਿੱਚ ਅੱਜ ਸ਼ੁੱਕਰਵਾਰ ਨੂੰ ਮਾਹਵਾਰੀ ਦੇ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਉਪਚਾਰ ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ 12 ਸਾਲ ਤੋਂ 18 ਸਾਲ ਉਮਰ ਦੀਆਂ ਵਿਦਿਆਰਥਣਾਂ ਨੇ ਜਾਣਕਾਰੀ ਹਾਸਲ ਕੀਤੀ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾਕਟਰ ਤਰੁਨ ਗੋਇਲ ਅਤੇ ਡਾਕਟਰ ਹਰਿੰਦਰ ਸਿੰਘ ਸਨ।
ਉਨ੍ਹਾਂ ਨੇ ਮਾਹਵਾਰੀ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਤ ਕਰਦੇ ਕਿਹਾ ਕਿ ਕਿਸ ਤਰ੍ਹਾਂ ਨਿੱਜੀ ਸਫਾਈ ਅਤੇ ਹਾਈਜੈਨਿਕ ਪੈਡ ਮਾਹਵਾਰੀ ਦੇ ਦੌਰਾਨ ਜ਼ਰੂਰੀ ਹਨ। ਮਾਹਵਾਰੀ ਦੇ ਦੌਰਾਨ ਵਰਤਣ ਵਾਲੇ ਪੈਡ ਕੋਟਨ ਦੇ ਬਣੇ ਹੋਣੇ ਚਾਹੀਦੇ ਹਨ ।
ਅੱਜ ਦੇ ਸਮੇਂ ਵਿੱਚ ਔਰਤਾਂ ਸੰਥੈਟਿਕ ਪੈਡ ਵਰਤਦੀਆਂ ਹਨ ਜਿਸ ਨਾਲ 150 ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਇਹ ਸਰੀਰ ਅੰਦਰ ਗੰਭੀਰ ਸਮੱਸਿਆਵਾਂ ਪੈਦਾ ਕਰਦੀਆਂ ਹਨ । ਇਸ ਸੈਮੀਨਾਰ ਵਿਚ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਅਤੇ ਸਕੂਲ ਦੇ ਹੋਰ ਅਧਿਆਪਕਾਂਵਾ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਕਾਟਨ ਪੈਡ ਵਰਤਣ ਲਈ ਪ੍ਰੇਰਿਆ ਗਿਆ।