Connect with us

ਦੁਰਘਟਨਾਵਾਂ

ਪੰਜਾਬ ਦੇ ਏਅਰ ਫੋਰਸ ਸਟੇਸ਼ਨ ‘ਤੇ ਤਾਇਨਾਤ ਸਿਪਾਹੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ

Published

on

ਅਬੋਹਰ : ਅਬੋਹਰ ਦੇ ਏਅਰਫੋਰਸ ਸਟੇਸ਼ਨ ’ਤੇ ਤਾਇਨਾਤ ਏਅਰਫੋਰਸ ਦੇ ਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ ਅਤੇ ਬਿਹਾਰ ‘ਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਆਉਣ ਦੀ ਉਡੀਕ ਕਰ ਰਹੇ ਹਨ।

ਮ੍ਰਿਤਕ ਦੀ ਪਛਾਣ ਏਅਰਫੋਰਸ ਸਾਰਜੈਂਟ ਸੰਜੀਤ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਅਬੋਹਰ ਦੇ ਪ੍ਰਿਆ ਐਨਕਲੇਵ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ ਪਰ ਹੁਣ ਉਸ ਦਾ ਪਰਿਵਾਰ ਬਿਹਾਰ ਵਿੱਚ ਆਪਣੇ ਪਿੰਡ ਚਲਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਡਿਊਟੀ ਦੌਰਾਨ ਸਾਰਜੈਂਟ ਸੰਜੀਤ ਕੁਮਾਰ ਦੀ ਸਰਵਿਸ ਰਾਈਫਲ ਨਿਕਲ ਗਈ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ‘ਤੇ ਪੁਲਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ।

Facebook Comments

Trending