ਲੁਧਿਆਣਾ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਵੱਲੋਂ 69ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਬੈਂਕ ਬਿਲਡਿੰਗ ਵਿਖੇ ਮਨਾਇਆ ਗਿਆ। ਇਸ ਮੋਕੇ ਬੈਂਕ ਦੇ ਸਹਾਇਕ ਮੈਨੇਜਰ ਸ਼੍ਰੀ ਸੁਰਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਹਿਕਾਰੀ ਸਪਤਾਹ ਦੀ ਵਧਾਈ ਦਿੱਤੀ। ਬੈਂਕ ਮੈਨੇਜਰ ਸ਼੍ਰੀ ਸ਼ਵਿੰਦਰ ਸਿੰਘ ਬਰਾੜ ਵੱਲੋਂ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ
ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ, ਬੈਂਕ ਚੇਅਰਮੈਨ ਨੇ ਸਹਿਕਾਰਤਾ ਲਹਿਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਲਹਿਰ ਦਾ ਮੁੱਢ ਪਿੰਡਾਂ ਤੋਂ ਬੱਝਿਆ ਹੈ। ਬੈਂਕ ਚੇਅਰਮੈਨ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਬੈਂਕ ਦੇ ਕਰਜਦਾਰਾਂ ਲਈ ਕੋਈ ਵਿਸ਼ੇਸ਼ ਰਾਹਤ ਸਕੀਮ ਲਾਗੂ ਕੀਤੀ ਜਾਵੇ ਕਿਊਂਕਿ ਪੰਜਾਬ ਦੇੇ ਕਿਸਾਨਾਂ ਦਾ ਹਰੀ ਕ੍ਰਾਂਤੀ ਵਿੱਚ ਵੱਡਮੁੱਲਾ ਯੋਗਦਾਨ ਰਿਹਾ ਹੈ।