Connect with us

ਦੁਰਘਟਨਾਵਾਂ

ਭਾਖੜਾ ਨਹਿਰ ਦੇ ਪੁਲ ‘ਤੇ ਵਾਪਰਿਆ ਭਿ.ਆਨਕ ਹਾ/ਦਸਾ, ਪਲਾਂ ‘ਚ ਪਰਿਵਾਰ ਦੀਆਂ ਖੁਸ਼ੀਆਂ ਤਬਾਹ

Published

on

ਪਟਿਆਲਾ : ਸਮਾਣਾ ਦੀ ਭਾਖੜਾ ਨਹਿਰ ਪਟਿਆਲਾ ਪੁਲ ਨੇੜੇ ਐਕਟਿਵਾ ਸਵਾਰ ਪਤੀ-ਪਤਨੀ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ, ਜਿੱਥੇ ਉਨ੍ਹਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਭਾਖੜਾ ਪੁਲ ‘ਤੇ ਪਿੱਛੇ ਤੋਂ ਆ ਰਹੇ ਟਰੱਕ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਪਤੀ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਸਮਾਣਾ ਸਿਟੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਐਤਵਾਰ ਨੂੰ ਵੀ ਇਸੇ ਘੱਗਾ ਰੋਡ ‘ਤੇ ਟਰੱਕ ਯੂਨੀਅਨ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਟਿੱਪਰ ਨੇ ਫੇਟ ਮਾਰ ਦਿੱਤੀ ਸੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸੜਕ ’ਤੇ ਠੇਕਿਆਂ ਅਤੇ ਟਰੱਕਾਂ ਦੀ ਪਾਰਕਿੰਗ ਕਾਰਨ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ ’ਤੇ ਖੜ੍ਹੇ ਠੇਕਿਆਂ ਅਤੇ ਟਰੱਕਾਂ ਨੂੰ ਹਟਾਇਆ ਜਾਵੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ।

Facebook Comments

Trending