ਲੁਧਿਆਣਾ : ਮਹਾਨਗਰ ਦੇ ਚੰਦਰ ਨਗਰ ‘ਚ ਇਕ ਘਰ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਕੁਝ ਹੀ ਸਮੇਂ ‘ਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਲੋਕਾਂ ਨੂੰ ਕਾਫੀ ਦੂਰ ਤੱਕ ਧੂੰਏਂ ਦੇ ਗੋਲੇ ਨਜ਼ਰ ਆਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਘਰ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਟਾਇਰ ਰੱਖੇ ਹੋਏ ਸਨ। ਘਰ ਦੇ ਮਾਲਕ ਦੀ ਟਾਇਰਾਂ ਦੀ ਦੁਕਾਨ ਸੀ ਅਤੇ ਉਸ ਨੇ ਘਰ ਨੂੰ ਟਾਇਰਾਂ ਦੇ ਗੋਦਾਮ ਵਿੱਚ ਬਦਲ ਦਿੱਤਾ ਸੀ। ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਟਾਇਰਾਂ ਨੂੰ ਅੱਗ ਲੱਗ ਗਈ ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਨੂੰ ਬੜੀ ਮੁਸ਼ੱਕਤ ਨਾਲ ਕਾਬੂ ਕੀਤਾ ਗਿਆ।