Connect with us

ਪੰਜਾਬ ਨਿਊਜ਼

 ਫੁੱਲਾਂ ਦੀ ਨਰਸਰੀ ਤਿਆਰ ਕਰਨ ਬਾਰੇ ਹੋਇਆ ਸਿਖਲਾਈ ਕੋਰਸ

Published

on

A training course was held on preparing a flower nursery

ਲੁਧਿਆਣਾ :  ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਫੁੱਲਾਂ ਦੀ ਨਰਸਰੀ ਤਿਆਰ ਕਰਨ ਦੀਆਂ ਤਕਨੀਕਾਂ ਸੰਬੰਧੀ” ਦੋ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿ ਫੁੱਲਾਂ ਦੀ ਨਰਸਰੀ ਤਿਆਰ ਕਰਨ ਦੀਆਂ ਤਕਨੀਕਾਂ ਨੂੰ ਸਿੱਖ ਕੇ ਕਿਸਾਨ ਵੀਰ ਇਸ ਨੂੰ ਬਤੌਰ ਸਹਾਇਕ ਧੰਦੇ ਵਜੋਂ ਅਪਣਾ ਸਕਣ।

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਹ ਕੋਰਸ ਆਉਣ ਵਾਲੇ ਸਮੇਂ ਦੀ ਮੰਗ ਨੂੰ ਦੇਖਦਿਆਂ ਹੋਇਆਂ ਕਿਸਾਨ ਵੀਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ।

ਇਸ ਮੌਕੇ ਤੇ ਫਲੋਰੀਕਲਚਰਲ ਅਤੇ ਲੈਂਡਸਕੇਪਿੰਗ ਵਿਭਾਗ ਦੇ ਮਾਹਿਰਾਂ ਨੇ ਵੱਖੋ-ਵੱਖਰੇ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ/ਕਿਸਾਨ ਬੀਬੀਆਂ ਫੁੱਲਾਂ ਦੀ ਨਰਸਰੀ ਤਿਆਰ ਕਰਨ ਦੇ ਸਮਰੱਥ ਹੋ ਸਕਣ ਜਿਵੇਂ ਕਿ ਸਜਾਵਟੀ ਬੂਟਿਆਂ ਦੀ ਨਰਸਰੀ ਤਿਆਰ ਕਰਨ ਲਈ ਨਿਸ਼ਾਨਦੇਹੀ, ਨਰਸਰੀ ਤਿਆਰ ਕਰਨ ਲਈ ਜ਼ਰੂਰੀ ਸਮੱਗਰੀ, ਮੌਸਮੀ ਫੁੱਲਾਂ ਦੀ ਨਰਸਰੀ ਤਿਆਰ ਕਰਨ ਬਾਰੇ, ਸਦਾਬਹਾਰ ਬੂਟਿਆਂ ਦੀ ਨਰਸਰੀ ਤਿਆਰ ਕਰਨ ਬਾਰੇ, ਫੁੱਲਾਂ ਵਾਲੇ ਬੂਟੇ ਵਪਾਰਕ ਪੱਧਰ ਤੇ ਤਿਆਰ ਕਰਨ ਬਾਰੇ ਅਤੇ ਇਹਨਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ।

ਕੋਰਸ ਦੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਨਰਸਰੀ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਨਰਸਰੀ ਤਕਨੀਕਾਂ ਦੀ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

Facebook Comments

Trending