ਪੰਜਾਬੀ
ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ
Published
2 years agoon

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉੁਪ-ਕੁਲਪਤੀ ਪੀ. ਏ. ਯੂ. ਨੇ ਕੀਤਾ | ਨਿਰਦੇਸ਼ਕ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਖੋਜ ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਿਲ ਸਨ |
ਡਾ. ਗੋਸਲ ਨੇ ਕਿਹਾ ਕਿ ਵਿਸ਼ਾਣੂ ਬਿਮਾਰੀਆਂ ਮਨੁੱਖਾਂ, ਪਸ਼ੂਆਂ ਅਤੇ ਪੌਦਿਆਂ ‘ਤੇ ਘਾਤਕ ਅਸਰ ਕਰ ਰਹੀਆਂ ਹਨ | ਇਸ ਲਈ ਸਾਨੂੰ ਇਨ੍ਹਾਂ ਨੂੰ ਕਾਬੂ ਕਰਨ ਤੇ ਬਚਾਅ ਹਿਤ ਹੋਰ ਕੇਂਦਰਿਤ ਖੋਜ ਕਰਨ ਦੀ ਜ਼ਰੂਰਤ ਹੈ | ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ‘ਤੇ ਰੋਸ਼ਨੀ ਪਾਈ | ਪਸ਼ੂ ਪਾਲਣ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਫਤਹਿਗੜ੍ਹ ਸਭਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਗਿਆ |
ਬੱਕਰੀ ਪਾਲਣ ਦੇ ਖੇਤਰ ‘ਚ ਬਲਵਿੰਦਰ ਸਿੰਘ ਮਾਨ ਪੁੱਤਰ ਦਰਸ਼ਨ ਸਿੰਘ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਨੂੰ ਦਿੱਤਾ ਗਿਆ | ਮੱਛੀ ਪਾਲਣ ਦੇ ਖੇਤਰ ‘ਚ ਇਹ ਸਨਮਾਨ ਖੁਸ਼ਵੰਤ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਛਾਂਗਲਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ , ਸੂਰ ਪਾਲਣ ਦੇ ਖੇਤਰ ‘ਚ ਪਿੰਡ ਭਾਈ ਦੇਸਾ ਜ਼ਿਲ੍ਹਾ ਮਾਨਸਾ ਦੇ ਅਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਨੂੰ ਸਨਮਾਨਿਤ ਕੀਤਾ ਗਿਆ |
You may like
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
-
ਖੇਤੀ ਲਾਇਬ੍ਰੇਰੀਅਨਜ਼ ਅਤੇ ਉਪਭੋਗਤਾ ਭਾਈਚਾਰੇ ਦੀ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
-
ਡਾ. ਨਿਰਮਲ ਜੌੜਾ MRSPTU ਦੀ ਸਭਿਆਚਾਰਕ ਕੌਂਸਲ ਦੇ ਮੈਂਬਰ ਨਾਮਜਦ
-
ਸੀਨੀਅਰ ਸਿਟੀਜ਼ਨ ਕਿਸੇ ਵੀ ਸਮਾਜ ਦਾ ਧੁਰਾ ਹੁੰਦੇ ਹਨ : ਵਾਈਸ ਚਾਂਸਲਰ
-
ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ