Connect with us

ਪੰਜਾਬ ਨਿਊਜ਼

ਪੰਜਾਬ ‘ਚ ਬਦਲਾਅ ਦੀ ਲਹਿਰ ਸ਼ੁਰੂ, ਤਹਿਸੀਲਦਾਰਾਂ ਨੇ ਆਪਣੇ ਪੱਧਰ ‘ਤੇ ਕੀਤਾ ਵੱਡਾ ਐਲਾਨ

Published

on

A wave of change has begun in Punjab, with Tehsildars making big announcements at their level

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਕੀਤੇ ਵੱਡੇ ਐਲਾਨ ਤੋਂ ਬਾਅਦ ਬਹੁਤ ਸਾਰੇ ਤਹਿਸੀਲ ਦਫ਼ਤਰਾਂ ‘ਚ ਤਹਿਸੀਲਦਾਰਾਂ ਨੇ ਖ਼ੁਦ ਐਲਾਨ ਕਰ ਦਿੱਤਾ ਕਿ ਜੇਕਰ ਉਨ੍ਹਾਂ ਦੇ ਨਾਂ ‘ਤੇ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਦੇ ਧਿਆਨ ‘ਚ ਮਾਮਲਾ ਲਿਆਂਦਾ ਜਾਵੇ। ਅਜਿਹਾ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰੀ ਮਹਿਕਮੇ ‘ਚ ਅਧਿਕਾਰੀਆਂ ਵੱਲੋਂ ਆਪਣੇ ਪੱਧਰ ‘ਤੇ ਇਸ ਤਰ੍ਹਾਂ ਐਲਾਨ ਕੀਤਾ ਗਿਆ ਹੈ।

ਦਰਅਸਲ ਭਗਵੰਤ ਮਾਨ ਨੇ ਬੀਤੇ ਦਿਨੀਂ ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਮਿਟਾਉਣ ਲਈ ਸਖ਼ਤ ਕਦਮ ਚੁੱਕਦਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਵ੍ਹਟਸਐਪ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਨੰਬਰ ਰਾਹੀਂ ਜਨਤਾ ਉਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਤੇ ਗ਼ਲਤ ਕੰਮਾਂ ‘ਚ ਸ਼ਾਮਲ ਮੁਲਾਜ਼ਮਾਂ ਖਿਲਾਫ਼ ਸ਼ਿਕਾਇਤ ਕਰ ਸਕਣਗੇ।

Facebook Comments

Trending