Connect with us

ਪੰਜਾਬ ਨਿਊਜ਼

ਸਟੇਸ਼ਨ ‘ਤੇ ਖੜ੍ਹੀ ਮਾਲ ਗੱਡੀ ‘ਚੋਂ ਇਸ ਹਾਲਤ ‘ਚ ਮਿਲਿਆ ਨੌਜਵਾਨ, ਫੈਲੀ ਸਨਸਨੀ

Published

on

ਮੁੱਲਾਂਪੁਰ ਦਾਖਾ : ਸਥਾਨਕ ਰੇਲਵੇ ਸਟੇਸ਼ਨ ‘ਤੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਖੜ੍ਹੀ ਮਾਲ ਗੱਡੀ ਦੀ ਗਾਰਡ ਬੋਗੀ ‘ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ‘ਚ ਮਿਲਿਆ ਹੈ। ਜੀ.ਆਰ.ਪੀ. ਪੁਲੀਸ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਉਂ ਲਿਆਂਦਾ ਪਰ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਸਨਸਨੀ ਫੈਲ ਗਈ।

ਜੀ.ਆਰ.ਪੀ. ਸਬ-ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮੁੱਲਾਂਪੁਰ ਰੇਲਵੇ ਸਟੇਸ਼ਨ ‘ਤੇ 3-4 ਦਿਨਾਂ ਤੋਂ ਇਕ ਮਾਲ ਗੱਡੀ ਖੜ੍ਹੀ ਸੀ। ਜਿਸ ਦੀ ਪਛਾਣ ਉਮੇਦ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਜੈਨ ਭਵਨ ਮੰਡੀ ਮੁੱਲਾਂਪੁਰ ਵਜੋਂ ਹੋਈ ਹੈ।ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਏ.ਐਸ.ਆਈ ਸਤਨਾਮ ਸਿੰਘ ਨੇ ਮ੍ਰਿਤਕ ਦੇ ਪਿਤਾ ਚਮਕੌਰ ਸਿੰਘ ਦੇ ਬਿਆਨਾਂ ’ਤੇ 194 ਬੀ.ਐਨ.ਐਸ. ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।

Facebook Comments

Trending