Connect with us

ਪੰਜਾਬੀ

ਪੰਜਾਬ ਦੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ

Published

on

AAP MLA of Punjab Kunwar Vijay Pratap Singh resigned

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ। ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।

ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ। ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ਵਿਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਵਿਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ।

ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸ. ਆਈ. ਟੀ. ਜਾਂਚ ਸਬੰਧੀ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।

Facebook Comments

Trending