Connect with us

ਪੰਜਾਬੀ

ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ‘ਚ ਬਣੇਗਾ ‘ਆੜ੍ਹਤੀ ਭਵਨ’

Published

on

'Aarthi Bhavan' will be built in Jagraon due to Bibi Manukke's efforts

ਜਗਰਾਉਂ(ਲੁਧਿਆਣਾ):ਬੀਤੇ ਦਿਨੀਂ ਜਗਰਾਉਂ ਦੇ ਆੜਤੀ ਪ੍ਰਧਾਨ ਕਨ੍ਹੱਈਆ ਗੁਪਤਾ ‘ਬਾਂਕਾ’ ਦੀ ਅਗਵਾਈ ਹੇਠ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮਿਲੇ ਸਨ ਅਤੇ ਮੰਗ ਰੱਖੀ ਸੀ ਕਿ ਆੜ੍ਹਤੀ ਲੰਮੇ ਸਮੇਂ ਤੋਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਆੜ੍ਹਤੀਆਂ ਕੋਲ ਮੀਟਿੰਗਾਂ ਜਾਂ ਹੋਰ ਸਰਗਰਮੀਆਂ ਕਰਨ ਲਈ ਕੋਈ ਨਿਰਧਾਰਿਤ ਜਗ੍ਹਾ ਨਹੀਂ ਹੈ। ਇਸ ਲਈ ‘ਆੜ੍ਹਤੀ ਭਵਨ’ ਬਣਾਇਆ ਜਾਵੇ। ਇਸ ਤੋਂ ਇਲਾਵਾ ਦਾਣਾ ਮੰਡੀ ਜਗਰਾਉਂ ਵਿਖੇ ਮੰਡੀ ਫੜ੍ਹਾਂ ਦਾ ਬਹੁਤ ਬੁਰਾ ਹਾਲ ਹੈ .

'Aarthi Bhavan' will be built in Jagraon due to Bibi Manukke's efforts

‘s

 ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਇਆ

ਜਿਸ ਉਪਰ ਕਾਰਵਾਈ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਜਗਰਾਉਂ ਮੰਡੀ ਵਿੱਚ ਆੜ੍ਹਤੀਆਂ ਵਾਸਤੇ ਨਵਾਂ ‘ਆੜ੍ਹਤੀ ਭਵਨ’ ਬਨਾਉਣ ਅਤੇ ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀ ਸਹੂਲਤ ਲਈ ਤਿੰਨ ਨਵੇਂ ਫੜ੍ਹ ਬਨਾਉਣ ਲਈ ਆਪਣੇ ਮਹਿਕਮੇਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ।

ਜਗਰਉਂ ਮੰਡੀ ਵਿਖੇ ‘ਆੜ੍ਹਤੀ ਭਵਨ’ ਅਤੇ ਤਿੰਨ ਨਵੇਂ ਫੜ੍ਹ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਉਣ ਤੇ ਆੜ੍ਹਤੀਆ ਐਸ਼ੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ ਤੇ ਹੋਰਨਾ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

Facebook Comments

Trending