ਲੁਧਿਆਣਾ : ਐਸਟੀਐਫ ਵੱਲੋਂ ਸਤੰਬਰ 2019 ਵਿੱਚ ਦਰਜ ਕੀਤੇ ਗਏ ਐਨਡੀਪੀਐੱਸ ਐਕਟ ਦੇ ਮੁਕੱਦਮੇ ਦੇ ਦੋਸ਼ੀ ਨੂੰ ਮਾਨਯੋਗ ਅਦਾਲਤ ਨੇ 10 ਸਾਲ ਦੀ ਸਖਤ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲਜ਼ਮ ਨੂੰ 1 ਲੱਖ 10 ਹਜ਼ਾਰ ਜੁਰਮਾਨਾ ਵੀ ਲਗਾਇਆ ਹੈ। ਐਸਟੀਐਫ ਦੀ ਟੀਮ ਨੇ ਸ਼ਿਮਲਾ ਪੁਰੀ ਦੇ ਵਾਸੀ ਮੁਲਜ਼ਮ ਰਵਿੰਦਰ ਸਿੰਘ ਨੂੰ 1 ਕਿਲੋ ਹੈਰੋਇਨ ਅਤੇ 100 ਗ੍ਰਾਮ ਆਈਸ ਸਮੇਤ ਗ੍ਰਿਫਤਾਰ ਕੀਤਾ ਸੀ।
ਪੁਛਗਿੱਛ ਦੇ ਦੌਰਾਨ ਮੁਲਜ਼ਮ ਨੇ ਦੱਸਿਆ ਸੀ ਕਿ ਉਹ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਦਿੱਲੀ ਦੇ ਇੱਕ ਨਾਈਜੀਰੀਅਨ ਕੋਲੋਂ ਲੈ ਕੇ ਆਇਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਅਮਿਤ ਕੁਮਾਰ ਨਾਮ ਦੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਸੀ। ਮਾਨਯੋਗ ਅਦਾਲਤ ਨੇ ਮੁਲਜ਼ਮ ਰਵਿੰਦਰ ਸਿੰਘ ਨੂੰ ਸਜ਼ਾ ਸੁਣਾਈ ਹੈ। ਜਾਂਚ ਦੌਰਾਨ ਇਸ ਕੇਸ ਵਿੱਚ ਅਮਿਤ ਕੁਮਾਰ ਦੀ ਕੋਈ ਵੀ ਭੂਮਿਕਾ ਸਾਹਮਣੇ ਨਹੀਂ ਆਈ ਲਿਹਾਜ਼ਾ ਅਦਾਲਤ ਨੇ ਅਮਿਤ ਨੂੰ ਬਰੀ ਕਰ ਦਿੱਤਾ ਹੈ।