Connect with us

ਅਪਰਾਧ

ਹੈਰੋਇਨ ਦੀ ਸਪਲਾਈ ਦੇਣ ਜਾਂਦਾ ਮੁਲਜ਼ਮ ਗਿ੍ਫ਼ਤਾਰ

Published

on

Accused of supplying heroin arrested

ਲੁਧਿਆਣਾ : ਸਕੂਟਰ ਤੇ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਮੁਲਜ਼ਮ ਨੂੰ ਥਾਣਾ ਦੁੱਗਰੀ ਦੀ ਪੁਲਿਸ ਨੇ ਗਿ੍ਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਗਿ੍ਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਹੈਰੋਇਨ ਦੀ ਤਸਕਰੀ ਕਰਦਾ ਹੈ।

ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਮੁਲਜ਼ਮ ਮੈਸਟਰੋ ਸਕੂਟਰ ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਲਈ ਦੁੱਗਰੀ ਵੱਲ ਆ ਰਿਹਾ ਹੈ। ਸੂਚਨਾ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਿਸ ਨੇ ਰੇਲਵੇ ਓਵਰਬਿ੍ਜ ਦੁੱਗਰੀ ਨਹਿਰ ਤੇ ਨਾਕਾਬੰਦੀ ਕਰਕੇ ਮੈਸਟਰੋ ਸਕੂਟਰ ਸਵਾਰ ਮੁਲਜ਼ਮ ਭੁਪਿੰਦਰ ਸਿੰਘ ਨੂੰ ਗਿ੍ਫਤਾਰ ਕੀਤਾ। ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਦੇ ਖ਼ਲਿਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending