ਅੰਮ੍ਰਿਤਸਰ : ਪੰਜਾਬ ਪੁਲਸ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸੇ ਕਾਰਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਖੁਫੀਆ ਕਾਰਵਾਈ ਦੌਰਾਨ ਸੀ.ਆਈ. ਅੰਮ੍ਰਿਤਸਰ ਨੂੰ ਸਫਲਤਾ ਮਿਲੀ ਹੈ। ਸੀ.ਆਈ. ਨੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਨਸ਼ੇ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਉਕਤ ਮਾਮਲੇ ‘ਚ ਅੰਮ੍ਰਿਤਸਰ ‘ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤਾ ਗਿਆ ਹੈ। ਵਿਅਕਤੀ ਤੋਂ ਪੁੱਛਗਿੱਛ ਦੌਰਾਨ ਪਿਛੜੇ ਅਤੇ ਅੱਗੇ ਸਬੰਧਾਂ ਦਾ ਪਤਾ ਲਗਾਉਣ ਲਈ ਹਰ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ।