Connect with us

ਪੰਜਾਬੀ

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ

Published

on

Action taken by the district task force under the prevention of child begging

ਬਾਲ ਮਜ਼ਦੂਰੀ/ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਅਰੋੜਾ ਪੈਲੇਸ, ਦੁੱਗਰੀ ਪੁੱਲ, ਹੀਰੋ ਬੇਕਰੀ ਚੌਂਕ, ਬਸ ਸਟੈਡ, ਭਾਰਤ ਨਗਰ ਚੋਕ, ਦੁਰਗਾ ਮਾਤਾ ਮੰਦਰ, ਪੈਵੇਲੀਅਨ ਮਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਇਹ ਘੋਖ ਪੜਤਾਲ ਕੀਤੀ ਗਈ ਕਿ ਕੋਈ ਬੱਚਾ ਭੀਖ ਤਾਂ ਨਹੀਂ ਮੰਗ ਰਿਹਾ ਜਾਂ ਲਾਵਾਰਿਸ ਹਾਲਾਤ ਵਿੱਚ ਤਾਂ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 2 ਬੱਚੇ ਅਰੋੜਾ ਪੈਲੇਸ ਅਤੇ 3 ਬੱਚੇ ਦੁੱਗਰੀ ਪੁੱਲ ਤੋਂ ਰੈਸਕਿਊ ਕਰਵਾਏ ਗਏ। ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਅਤੇ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ-ਪਿਤਾ ਦੀ ਵੀ ਕਾੳਂੂਸਲਿੰਗ ਕੀਤੀ ਗਈ ਅਤੇ ਅੱਗੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।

ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਪੁਲਿਸ ਵਿਭਾਗ ਤੋਂ ਬਲਵੀਰ ਸਿੰਘ ਅਤੇ ਸਮੂਹ ਪੁਲਿਸ ਟੀਮ, ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀ ਸੰਦੀਪ ਕੁਮਾਰ (ਬਚਪਨ ਬਚਾਓ ਅੰਦੋਲਨ) ਦੇ ਮੈਂਬਰ ਸ਼ਾਮਲ ਸਨ।

Facebook Comments

Trending