Connect with us

ਪੰਜਾਬੀ

ਮਰੀਜ਼ਾਂ ਤੋਂ ਵੱਧ ਵਸੂਲੀ ਕਰਨ ਵਾਲੇ ਐਂਬੂਲੈਂਸ ਚਾਲਕਾਂ ਖ਼ਿਲਾਫ਼ ਹੋਵੇਗੀ ਕਾਰਵਾਈ-ਮਿਸ਼ਰਾ

Published

on

Action will be taken against ambulance drivers who charge more than patients

ਲੁਧਿਆਣਾ :   ਲੁਧਿਆਣਾ ਟ੍ਰੈਫਿਕ ਪੁਲਿਸ ਦੇ ਡੀ.ਸੀ.ਪੀ. ਮੈਡਮ ਸੌਮਿਆ ਮਿਸ਼ਰਾ ਨੇ ਕਿਹਾ ਹੈ ਕਿ ਮਰੀਜ਼ਾਂ ਤੋਂ ਵੱਧ ਵਸੂਲੀ ਕਰਨ ਵਾਲੇ ਐਂਬੂਲੈਂਸ ਚਾਲਕਾਂ ਖ਼ਿਲਾਫ਼ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਅੱਜ ਡੀ.ਸੀ.ਪੀ. ਵਲੋਂ ਐਂਬੂਲੈਂਸ ਚਾਲਕਾਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸ਼ਹਿਰ ਦੇ ਐਂਬੂਲੈਂਸ ਚਾਲਕਾਂ ਨੇ ਹਿੱਸਾ ਲਿਆ।

ਮੀਟਿੰਗ ਵਿਚ ਪੁਲਿਸ ਅਧਿਕਾਰੀ ਨੇ ਐਂਬੂਲੈਂਸ ਚਾਲਕਾਂ ਨੂੰ ਦੱਸਿਆ ਕਿ ਉਹ ਮਰੀਜ਼ਾਂ ਪਾਸੋਂ ਨਿਰਧਾਰਤ ਕੀਤੀ ਗਈ ਰਕਮ ਹੀ ਵਸੂਲਣ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਐਂਬੂਲੈਂਸ ਚਾਲਕ ਵੱਧ ਵਸੂਲੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਐਂਬੂਲੈਂਸ ਚਾਲਕਾਂ ਨੂੰ ਸਰਕਾਰੀ ਮਾਪਦੰਡਾਂ ਰਾਹੀਂ ਆਪਣੇ ਵਾਹਨ ਰਜਿਸਟਰਡ ਕਰਵਾਉਣ ਲਈ ਵੀ ਕਿਹਾ ਉਨ੍ਹਾਂ ਦੱਸਿਆ ਕਿ ਐਂਬੂਲੈਂਸ ‘ਚ ਲੱਗੇ ਹੂਟਰਾਂ ਦੀ ਵਰਤੋਂ ਉਸ ਵੇਲੇ ਹੀ ਕੀਤੀ ਜਾਵੇ, ਜਦੋਂ ਕਿ ਉਹ ਮਰੀਜ਼ ਨੂੰ ਹਸਪਤਾਲ ਲਿਜਾ ਰਹੇ ਹੋਣ। ਉਨ੍ਹਾਂ ਐਂਬੂਲੈਂਸ ਚਾਲਕਾਂ ਨੂੰ ਦੱਸਿਆ ਕਿ ਜੇਕਰ ਕੋਈ ਵੀ ਚਾਲਕ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments

Trending