ਪਾਲੀਵੁੱਡ
ਅਦਾਕਾਰਾ ਰੁਮਾਨ ਅਹਿਮਦ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
Published
2 years agoon

ਪੰਜਾਬੀ ਮਾਡਲ ਤੇ ਅਦਾਕਾਰਾ ਰੁਮਾਨ ਅਹਿਮਦ ਵੀ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਸ ਨੇ ਗੁਰੂ ਘਰ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਨਾਲ ਹੀ ਉਸ ਨੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਦੀਆਂ ਕੁਝ ਤਸਵੀਰਾਂ ਰੁਮਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਮਾਨ ਆਪਣੇ ਪਰਿਵਾਰਕ ਮੈਬਰਾਂ ਨਾਲ ਗੁਰੂ ਘਰ ‘ਚ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਰੁਮਾਨ ਨੇ ਇਹ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ਅਦਾਕਾਰਾ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਰੁਮਾਨ ਅਹਿਮਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ, ਜਿਸ ‘ਚ ਪੰਜਾਬੀ ਗਾਇਕ ਸੱਜਣ ਅਦੀਬ ਦੇ ਗੀਤ ‘ਦਿਲ ਮੰਗਿਆ’, ‘ਕਦਰ ਨਾ ਜਾਣੀ’, ‘ਜੋੜੀ’, ‘ਤੇਰੇ ਬਿਨ੍ਹਾਂ ਖੁਸ਼’, ‘ਚੱਲੋ ਮੰਨਿਆ’, ‘ਤੂੰ ਮੇਰੀ ਕੀ ਲੱਗਦੀ’ , ‘ਬਚਾ ਲਓ’ ਸਣੇ ਕਈ ਗੀਤ ਸ਼ਾਮਲ ਹਨ। ਰੁਮਾਨ ਅਹਿਮਦ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ ਰਾਹੀਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
You may like
-
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ
-
ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਜਾਣੋ ਕਿਉਂ…
-
ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ
-
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ
-
ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖਰੀਦਿਆਂ ਆਪਣਾ ਨਵਾਂ ਘਰ
-
ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਦੇ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰਾ