Connect with us

ਪੰਜਾਬੀ

ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਵੱਲੋਂ ਜ਼ਿਲ੍ਹੇ ‘ਚ ਆਧਾਰ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ

Published

on

Additional Deputy Commissioner Jagraon reviewed the progress of Aadhaar update in the district

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਦਲਜੀਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਪਡੇਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜੋਰ ਦਿੱਤਾ।

Special camps are being organized in different villages and wards regarding new Aadhaar card / Aadhaar updating

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਦੇ ਮੁਖੀਆਂ ਅਤੇ ਡਾਕ, ਖੁਰਾਕ ਤੇ ਸਿਵਲ ਸਪਲਾਈ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਧਾਰ ਅੱਪਡੇਟ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੈਂਕਾਂ, ਡਾਕਘਰਾਂ, ਬੀ.ਐੱਸ.ਐੱਨ.ਐੱਲ, ਸੇਵਾ ਕੇਂਦਰਾਂ, ਸਿੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਆਧਾਰ ਵਿੱਚ ਆਪਣੇ ਵੇਰਵਿਆਂ ਨੂੰ ਅੱਪਡੇਟ ਕਰਨ ਬਾਰੇ ਜਾਣੂ ਕਰਵਾਉਣ।

ਉਨ੍ਹਾਂ ਕਿਹਾ ਕਿ ਲੋਕ MyAadhar ਪੋਰਟਲ ‘ਤੇ ਆਨਲਾਈਨ ਜਾਣਕਾਰੀ ਅਪਡੇਟ ਕਰ ਸਕਦੇ ਹਨ ਜਾਂ ਜ਼ਿਲ੍ਹੇ ਦੇ ਆਧਾਰ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਵੀ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਦਲਜੀਤ ਕੌਰ ਨੇ ਅੱਗੇ ਕਿਹਾ ਕਿ ਪਿੰਡਾਂ, ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ  ਤੇਜ਼ੀ ਨਾਲ ਕਵਰ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 223 ਆਧਾਰ ਕਿੱਟਾਂ ਉਪਲਬਧ ਹਨ, ਇਸ ਤੋਂ ਇਲਾਵਾ 26 ਡਾਕਘਰ ਅਤੇ 40 ਸੇਵਾ ਕੇਂਦਰ ਚੱਲ ਰਹੇ ਹਨ ਜਿੱਥੇ ਲੋਕ ਆਧਾਰ ਕਾਰਡ ਲਈ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਦੌਰਾਨ ਏ.ਡੀ.ਸੀ. ਦਲਜੀਤ ਕੌਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਕੈਂਪਾਂ ਦੀ ਯੋਜਨਾ ਇਸ ਤਰੀਕੇ ਨਾਲ ਕਰਨ ਤਾਂ ਜੋ ਲੋਕ ਆਸਾਨੀ ਨਾਲ ਆਪਣੇ ਆਧਾਰ ਕਾਰਡ ਬਣਵਾ ਸਕਣ।

Facebook Comments

Trending