Connect with us

ਪੰਜਾਬ ਨਿਊਜ਼

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ

Published

on

ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।

Facebook Comments

Trending