Connect with us

ਪੰਜਾਬੀ

ADGP ਪੀਕੇ ਸਿਨਹਾ ਪਹੁੰਚੇ ਲੁਧਿਆਣਾ, ਧਾਰਮਿਕ ਸਥਾਨਾਂ ‘ਤੇ CCTV ਲਾਉਣ ਦੀ ਕੀਤੀ ਅਪੀਲ

Published

on

ADGP PK Sinha reached Ludhiana, appealed to install CCTV at religious places

ਲੁਧਿਆਣਾ : ਸ਼ਹਿਰ ਦੀ ਸੁਰੱਖਿਆ ਅਤੇ ਧਾਰਮਿਕ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਏਡੀਜੀਪੀ ਪੀਕੇ ਸਿਨਹਾ ਸ਼ੁੱਕਰਵਾਰ ਦੁਪਹਿਰ ਨੂੰ ਲੁਧਿਆਣਾ ਪਹੁੰਚੇ। ਗੱਲਬਾਤ ਕਰਦਿਆਂ ਪੀਕੇ ਸਿਨਹਾ ਨੇ ਆਖਿਆ ਕਿ ਸੂਬਾ ਸਰਕਾਰ ਨੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਧਾਰਮਿਕ ਭਾਈਚਾਰਾ ਬਣਾਏ ਰੱਖਣ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਕੁਝ ਸੀਨੀਅਰ ਅਧਿਕਾਰੀਆਂ ਤਾਇਨਾਤ ਕੀਤੇ ਹਨ।

ਏਡੀਜੀਪੀ ਨੇ ਤਮਾਮ ਧਾਰਮਿਕ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਆਖਿਆ। ਉਨ੍ਹਾਂ ਆਖਿਆ ਕਿ ਡੀਜੀਪੀ ਦੇ ਆਦੇਸ਼ਾਂ ਤੋਂ ਬਾਅਦ ਸਥਾਨਕ ਪੁਲਿਸ ਨਾਲ ਬੈਠਕ ਕਰ ਕੇ ਤਿਉਹਾਰਾਂ ਦੇ ਸੀਜ਼ਨ ਸੰਬੰਧੀ ਸੁਰੱਖਿਆ ਵਿਵਸਥਾ ਦੀ ਤਿਆਰੀ ਕੀਤੀ ਜਾਵੇਗੀ। ਸਿਨਹਾ ਨੇ ਦੱਸਿਆ ਕਿ ਸੁਰੱਖਿਆ ਅਤੇ ਸੁਵਿਧਾ ਦਾ ਬਰਾਬਰ ਧਿਆਨ ਰੱਖਿਆ ਜਾਵੇਗਾ।

ਏਡੀਜੀਪੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਨਾਲ-ਨਾਲ ਸ਼ਹਿਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਵੀ ਹੈ। ਲੋਕ ਸਹੂਲਤਾਂ ਦੇ ਨਾਲ-ਨਾਲ ਪੁਲਿਸ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਵੀ ਪਾਲਣਾ ਕਰੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ।

Facebook Comments

Trending