Connect with us

ਖੇਤੀਬਾੜੀ

 ਕਿਸਾਨਾਂ ਨੂੰ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦੀ ਦਿੱਤੀ ਸਲਾਹ 

Published

on

Advice given to farmers to adopt direct sowing of paddy to save water and labour
 ਲੁਧਿਆਣਾ :  ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਖੇਤੀਬਾੜੀ ਮਾਹਿਰਾਂ ਨੇ ਮਸ਼ੀਨੀ ਪੈਡੀ ਟਰਾਂਸਪਲਾਂਟਰ ਦੀ ਵਰਤੋਂ ,ਮੈਟ ਟਾਈਪ ਪਨੀਰੀ ਨੂੰ ਉਗਾਉਣ, ਝੋਨੇ ਦੀ ਮਸ਼ੀਨੀ ਲੁਆਈ, ਸਿੱਧੀ ਬਿਜਾਈ ਵਾਲੇ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ।  ਪੰਜਾਬ ਵਿੱਚ ਸਿੱਧੀ ਬਿਜਾਈ ਦੀ ਸਫਲਤਾ, ਨਦੀਨਾਂ ਦੀ ਰੋਕਥਾਮ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਬਾਰੇ ਗੱਲਬਾਤ ਹੋਈ।
 ਡਾ: ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ ,ਸਕਿੱਲ ਡਿਵੈਲਪਮੈਂਟ ਨੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵੱਧ ਝਾੜ ਅਤੇ ਮੁਨਾਫੇ ਲਈ ਪੀਏਯੂ ਦੀਆਂ ਸਿਫ਼ਾਰਸ਼ਾਂ ਅਪਣਾਉਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ,  ਇਸ ਲਈ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਕਰਨ ਵਾਲੀਆਂ, ਅਗੇਤੀ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ।
ਤਰ ਵੱਤਰ ਸਿੱਧੀ ਬਿਜਾਈ ਤਕਨਾਲੋਜੀ ਨੇ ਮਜ਼ਦੂਰਾਂ ਦੀ ਘਾਟ ਦੌਰਾਨ ਫਲਦਾਇਕ ਨਤੀਜੇ ਦਿੱਤੇ ਹਨ ਅਤੇ ਪਾਣੀ ਅਤੇ ਮਜ਼ਦੂਰਾਂ ਦੀ ਬੱਚਤ ਦੇ ਰੂਪ ਵਿੱਚ ਬਹੁਤ ਲਾਹੇਵੰਦ ਹੈ।  ਉਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਹੇਠ ਇਸ ਦੀ ਵਰਤੋਂ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੀਵਾਣੂੰ ਖਾਦਾਂ ਵੀ ਮਿੱਟੀ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਕਲੱਬ ਦੇ ਪ੍ਰਧਾਨ ਅਮਰਿੰਦਰ ਸਿੰਘ ਪੂਨੀਆ ਨੇ ਸਭ ਦਾ ਧੰਨਵਾਦ ਕੀਤਾ।

Facebook Comments

Trending