Connect with us

ਪੰਜਾਬ ਨਿਊਜ਼

ਲੁਧਿਆਣਾ ‘ਚ ਹਵਾਈ ਫਾਇਰਿੰਗ ਦਾ ਮਾਮਲਾ, 3 ਖਿਲਾਫ ਮਾਮਲਾ ਦਰਜ

Published

on

ਲੁਧਿਆਣਾ : ਥਾਣਾ ਮੇਹਰਬਾਨ ਦੀ ਪੁਲਸ ਨੇ ਹਵਾ ‘ਚ ਗੋਲੀਆਂ ਚਲਾਉਣ ਵਾਲੇ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸਸਰਾਲੀ ਕਲੋਨੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 4 ਮਾਰਚ ਦੀ ਰਾਤ ਨੂੰ ਉਹ ਆਪਣੀ ਕਾਰ ਵਿੱਚ ਪਿੰਡ ਗੌਸਗੜ੍ਹ ਵੱਲ ਜਾ ਰਿਹਾ ਸੀ ਤਾਂ ਇਸ ਦੌਰਾਨ ਇੰਦਰਜੀਤ ਸਿੰਘ, ਪਿੰਡ ਗੌਸਗੜ੍ਹ ਦੇ ਵਸਨੀਕ ਅਜੀਤ ਸਿੰਘ, ਸੁਖਵਿੰਦਰ ਸਿੰਘ ਗਿੱਲ ਵੱਲੋਂ ਹਵਾ ਵਿੱਚ ਫਾਇਰਿੰਗ ਕੀਤੀ ਗਈ। ਜਦੋਂ ਉਹ ਉਨ੍ਹਾਂ ਵੱਲ ਵਧਣ ਲੱਗਾ ਤਾਂ ਉਕਤ ਵਿਅਕਤੀਆਂ ਨੇ ਉਸ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending