Connect with us

ਪੰਜਾਬ ਨਿਊਜ਼

Amul ਤੇ Mother Dairy ਮਗਰੋਂ ਹੁਣ ਵੇਰਕਾ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Published

on

PDF Announcement of farmers to support the firm front being put up by

ਪੰਜਾਬ ਵਿੱਚ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਨੇ ਦੋ ਰੁਪਏ ਪ੍ਰਤੀ ਲੀਟਰ ਦੁੱਧ ਮਹਿੰਗਾ ਕਰ ਦਿੱਤਾ ਹੈ। ਵੇਰਕਾ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਭਲਕੇ 19 ਅਗਸਤ ਤੋਂ ਲਾਗੂ ਹੋਣਗੀਆਂ।

ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਦੇ ਵਾਧੇ ਤੋਂ ਬਾਅਦ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ, ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਇਸ ਸਬੰਧੀ ਫੈਡਰੇਸ਼ਨ ਨੇ ਕਿਹਾ ਸੀ ਕਿ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਬਹੁਤ ਘੱਟ ਹੈ। ਡੇਅਰੀ ਫੈਡਰੇਸ਼ਨ ਨੇ ਕਿਹਾ ਸੀ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪਸ਼ੂਆਂ ਦਾ ਚਾਰਾ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਮਹਿੰਗਾ ਹੋ ਗਿਆ ਹੈ, ਜਦੋਂ ਕਿ ਅਸੀਂ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 8-9 ਫੀਸਦੀ ਵੱਧ ਭੁਗਤਾਨ ਵੀ ਕਰ ਰਹੇ ਹਾਂ।

Facebook Comments

Advertisement

Trending