Connect with us

ਪੰਜਾਬ ਨਿਊਜ਼

ਸੁਖਬੀਰ ਬਾਦਲ ‘ਤੇ ਹ. ਮਲੇ ਤੋਂ ਬਾਅਦ CM ਮਾਨ ਦਾ ਵੱਡਾ ਐਕਸ਼ਨ, ਪੜ੍ਹੋ…

Published

on

ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ ਹੈ। ਇਹ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।

ਪੁਲਸ ਨੇ ਆਪਣੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ ਅਤੇ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ।ਇਸ ਦੇ ਨਾਲ ਹੀ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

 

Facebook Comments

Trending