Connect with us

ਪੰਜਾਬ ਨਿਊਜ਼

ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਹਮਲੇ ਤੋਂ ਬਾਅਦ ਪੁਲਿਸ ਹੋਈ ਸਖ਼ਤ, ਜਾਰੀ ਕੀਤੀਆਂ ਹਦਾਇਤਾਂ…

Published

on

ਲੁਧਿਆਣਾ: ਸੋਸ਼ਲ ਮੀਡੀਆ ‘ਤੇ ਅਕਸਰ ਦੇਖਿਆ ਜਾਂਦਾ ਹੈ ਕਿ ਕੁਝ ਲੋਕ ਮਸ਼ਹੂਰ ਹੋਣ ਲਈ ਭੜਕਾਊ ਭਾਸ਼ਣ ਦਿੰਦੇ ਹਨ। ਇੰਨਾ ਹੀ ਨਹੀਂ, ਉਹ ਕਿਸੇ ਵੀ ਧਰਮ ਦੇ ਖਿਲਾਫ ਬੋਲਣ ਤੋਂ ਪਿੱਛੇ ਨਹੀਂ ਹਟਦੇ, ਜਿਸ ਕਾਰਨ ਦੋ ਧਰਮਾਂ ਦੇ ਲੋਕ ਇਕ-ਦੂਜੇ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲ ਹੀ ਵਿੱਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ‘ਤੇ ਦੋ ਨਿਹੰਗ ਸਿੰਘਾਂ ਵੱਲੋਂ ਸਰਾਬਜ਼ਾਰ ਤਲਵਾਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਹਾਲਾਂਕਿ ਪੁਲਸ ਨੇ ਕੁਝ ਘੰਟਿਆਂ ‘ਚ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੰਦੀਪ ਗੋਰਾ ਥਾਪਰ ਅਕਸਰ ਸੋਸ਼ਲ ਮੀਡੀਆ ‘ਤੇ ਕੱਟੜਪੰਥੀਆਂ ਖਿਲਾਫ ਬੋਲਦਾ ਸੀ ਅਤੇ ਭੜਕਾਊ ਭਾਸ਼ਣ ਦਿੰਦਾ ਸੀ, ਜਿਸ ਕਾਰਨ ਉਸ ‘ਤੇ ਹਮਲਾ ਕੀਤਾ ਗਿਆ ਸੀ ਪਰ ਹੁਣ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਸਖਤ ਫੈਸਲਾ ਲਿਆ ਹੈ।

ਉਨ੍ਹਾਂ ਅੱਜ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਸਾਰਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਭਾਸ਼ਣ ਦਿੰਦਾ ਦੇਖਿਆ ਗਿਆ ਤਾਂ ਉਸ ਖ਼ਿਲਾਫ਼ ਐਫਆਈਆਰ ਦਰਜ ਕਰ ਕਰਵਾਈ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਹੈ ਕਿ ਅਜਿਹੇ ਭੜਕਾਊ ਭਾਸ਼ਣ ਸ਼ਹਿਰ ਦਾ ਮਾਹੌਲ ਖ਼ਰਾਬ ਕਰਦੇ ਹਨ ਜਦਕਿ ਪੁਲਿਸ ਦਾ ਕੰਮ ਸ਼ਹਿਰ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ। ਗੁੰਡਾਗਰਦੀ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

 

Facebook Comments

Trending