Connect with us

ਪੰਜਾਬ ਨਿਊਜ਼

ਸਰਾਰੀ ਦੇ ਅਸਤੀਫ਼ੇ ਮਗਰੋਂ ਡਾ. ਬਲਬੀਰ ਸਿੰਘ ਬਣੇ ਨਵੇਂ ਮੰਤਰੀ, ਰਾਜ ਭਵਨ ‘ਚ ਚੁੱਕੀ ਸਹੁੰ

Published

on

After the resignation of Dr. Sarari Balbir Singh became the new minister, took oath in Raj Bhavan

ਪੰਜਾਬ ਮੰਤਰੀ ਮੰਡਲ ਤੋਂ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਨਵਾਂ ਮੰਤਰੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਜਪਾਲ ਭਵਨ ਵਿੱਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੂੰ ਮਾਨ ਸਰਕਾਰ ਵਿੱਚ ਸਿਹਤ ਤੇ ਪਰਿਵਾਰ ਕਲਿਆਣ, ਮੈਡੀਕਲ ਐਜੂਕੇਸ਼ਨ ਤੇ ਰਿਸਰਚ ਤੇ ਚੋਣਾਂ ਦੇ ਵਿਭਾਗ ਦਾ ਜ਼ਿੰਮਾ ਸੌਂਪਿਆ ਗਿਆ ਹੈ।

ਹਾਲਾਂਕਿ ਸਰਾਰੀ ‘ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਉਨ੍ਹਾਂ ਦੇ ਪੀਏ ਨਾਲ ਗੱਲਬਾਤ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਜਿਸ ‘ਚ ਉਹ ਕਥਿਤ ਤੌਰ ‘ਤੇ ਪੈਸੇ ਤੈਅ ਕਰ ਰਹੇ ਹਨ, ਜਿਸ ਤੋਂ ਬਾਅਦ ਪਾਰਟੀ ਪੱਧਰ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ। ਸਰਾਰੀ ਦੇ ਬਹਾਨੇ ਵਿਰੋਧੀ ਧਿਰ ਨੇ ਵੀ ਸਰਕਾਰ ਨੂੰ ਘੇਰਿਆ ਸੀ। ਅਸਤੀਫੇ ਦੇ ਨਾਲ ਹੀ ਫੌਜਾ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।

Facebook Comments

Trending