ਲੁਧਿਆਣਾ : ਬੀਕੇਯੂ ਉਗਰਾਹਾਂ (ਭਾਰਤੀ ਕਿਸਾਨ ਯੂਨੀਅਨ) ਦੇ ਮੈਂਬਰਾਂ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕਰ ਰਹੇ ਹਨ। ਧਰਨੇ ਦੀ ਅਗਵਾਈ ਕਿਸਾਨ ਜੰਥੇਬੰਦੀ ਉਗਰਾਹਾਂ ਤੋਂ ਗੁਰਪ੍ਰੀਤ ਨੇ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਲੋਕਾਂ ਵਲੋਂ ਵਿਰੋਧ ਕੀਤਾ ਜਾਂਦਾ ਹੈ । ਕੇਂਦਰ ਸਰਕਾਰ ਕਿਸਾਨਾਂ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਅੰਦੋਲਨ ਕਰਨ ਲਈ ਮਜਬੂਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਜ਼ਾਰਾਂ ਨੌਜਵਾਨ ਫੌਜ ਦੀ ਭਰਤੀ ਲਈ ਅਪਲਾਈ ਕਰਦੇ ਹਨ ਅਤੇ ਪੰਜਾਬ ਦੇ ਹਜ਼ਾਰਾਂ ਨੌਜਵਾਨ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਰੱਖਿਆ ਲਈ ਸੇਵਾ ਕਰਦੇ ਹਨ। ਜੇਕਰ ਨੌਜਵਾਨਾਂ ਨੂੰ ਫੌਜ ਵਿਚ ਸਿਰਫ 4 ਸਾਲ ਹੀ ਭਰਤੀ ਕਰਨਾ ਹੈ ਤਾਂ ਫੌਜ ਦੀ ਨੌਕਰੀ ਤੋਂ ਬਾਅਦ ਨੌਜਵਾਨ ਕੀ ਕੰਮ ਕਰਨਗੇ, ਸਰਕਾਰ ਨੂੰ ਪਹਿਲਾਂ ਹੀ ਇਸ ਵਿਵਸਥਾ ਵਿਚ ਲਿਆਉਣਾ ਚਾਹੀਦਾ ਸੀ।
4 ਸਾਲ ਦੀ ਸੇਵਾ ਤੋਂ ਬਾਅਦ ਸਰਕਾਰ ਪੈਨਸ਼ਨ ਸਕੀਮ ਨੂੰ ਖਤਮ ਕਰ ਰਹੀ ਹੈ। ਜੋ ਕਿ ਕਿਤੇ ਨਾ ਕਿਤੇ ਨੌਜਵਾਨਾਂ ਦੇ ਹੱਕਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਗਨੀਪਥ ਸਕੀਮ ਨਾਲ ਦੇਸ਼ ‘ਚ ਬੇਰੁਜ਼ਗਾਰੀ ਵਧੇਗੀ। 4 ਸਾਲ ਬਾਅਦ ਜੇਕਰ ਨੌਜਵਾਨਾਂ ਨੂੰ ਫੌਜ ਤੋਂ ਹਟਾ ਦਿੱਤਾ ਜਾਵੇ ਤਾਂ ਉਹ ਕੁਰਾਹੇ ਪੈ ਸਕਦੇ ਹਨ। 4 ਸਾਲ ਬਾਅਦ ਸਰਕਾਰ ਨੌਜਵਾਨਾਂ ਨੂੰ ਬਿਹਤਰ ਨੌਕਰੀਆਂ ਦੀ ਗਾਰੰਟੀ ਵੀ ਨਹੀਂ ਦੇ ਰਹੀ। ਨੌਜਵਾਨ ਬੇਰੁਜ਼ਗਾਰ ਹੋ ਕੇ ਆਪਣੀ ਰੋਜ਼ੀ-ਰੋਟੀ ਕਿਵੇਂ ਕਮਾ ਸਕਦੇ ਹਨ?