Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ, ਧਰਨਾ ਮੁਲਤਵੀ

Published

on

Agreement reached between Punjab Government and farmers, dharna postponed

ਚੰਡੀਗੜ੍ਹ : ਕਿਸਾਨਾਂ ਮੰਗਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਬੰਦੀਆਂ ਵਿਚਕਾਰ ਤਿੰਨ ਘੰਟੇ ਮੀਟਿੰਗ ’ਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋ ਗਈ ਹੈ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵੱਲੋਂ ਆਪੋ ਆਪਣੇ ਵਿਚਾਰ ਰੱਖੇ ਗਏ, ਉਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਗਈ।

ਇਸ ਦਾ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਚੱਲ ਰਹੀ ਧਰਨੇ ਵਿੱਚ ਪਹੁੰਚ ਕੇ ਕੀਤਾ । ਸੂਤਰਾਂ ਮੁਤਾਬਕ ਕਿਸਾਨ ਜਥੇਬੰਦੀਆਂ ਨੇ 13 ਮੰਗਾਂ ਪੰਜਾਬ ਸਰਕਾਰ ਅੱਗੇ ਰੱਖੀਆਂ। ਲਗਪਗ ਸਾਰੀਆਂ ਮੰਗਾਂ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਸਾਲ ਕਣਕ ਦਾ ਝਾੜ ਘਟਣ ਕਰਕੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ 500 ਰੁਪਏ ਪ੍ਰਤੀ ਏਕੜ ਬੋਨਸ ਦੇਵੇ। ਕਿਸਾਨਾਂ ਇਸ ਮੰਗ ਨੂੰ ਛੱਡ ਕੇ ਬਾਕੀ ਮੰਗਾਂ ਮੰਨ ਲਈਆਂ। ਝੋਨੇ ਦੀ ਲੁਆਈ ਦੀਆਂ ਤਰੀਕਾਂ ਦਾ ਰੇੜਕਾ ਵੀ ਆਪਸੀ ਸਹਿਮਤੀ ਨਾਲ ਹੱਲ ਕਰ ਲਿਆ ਹੈ। ਕਿਸਾਨਾਂ ਨੇ ਧਰਨਾ ਮੁਲਤਵੀ ਕਰਕੇ ਘਰ ਵਾਪਸੀ ਸ਼ੁਰੂ ਕਰ ਦਿੱਤੀ ਹੈ।

Facebook Comments

Trending