ਪੰਜਾਬੀ
ਆਲੀਆ ਭੱਟ ਦੀ ਕਾਮਯਾਬੀ ‘ਤੇ ਐਸ਼ਵਰਿਆ ਦਾ ਵੱਡਾ ਬਿਆਨ, ਕਿਹਾ- ਇਸ ਨੂੰ ਸ਼ੁਰੂ ਤੋਂ ਮਿਲਿਆ ਕਰਨ ਜੌਹਰ ਦਾ ਸਾਥ
Published
3 years agoon

ਆਲੀਆ ਭੱਟ ਨੇ ਸਾਲ 2012 ‘ਚ ਕਰਨ ਜੌਹਰ ਦੁਆਰਾ ਨਿਰਦੇਸ਼ਿਤ ਫ਼ਿਲਮ ‘ਸਟੂਡੈਂਟ ਆਫ ਦਿ ਈਅਰ’ ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰਹਿੱਟ ਫ਼ਿਲਮਾਂ ‘ਚ ਕੰਮ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸੇ ਸਾਲ ਆਈ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਤੋਂ ਵੀ ਕਾਫ਼ੀ ਪ੍ਰਸਿੱਧੀ ਮਿਲੀ। ਇਸ ਦੌਰਾਨ ਹੁਣ ਸੋਸ਼ਲ ਮੀਡੀਆ ‘ਤੇ ਆਲੀਆ ਭੱਟ ਨੂੰ ਲੈ ਕੇ ਐਸ਼ਵਰਿਆ ਰਾਏ ਦਾ ਇਕ ਪੁਰਾਣਾ ਬਿਆਨ ਕਾਫ਼ੀ ਵਾਇਰਲ ਹੋ ਰਿਹਾ ਹੈ।
ਦੱਸ ਦਈਏ ਕਿ ਸਾਲ 2018 ‘ਚ ਐਸ਼ਵਰਿਆ ਰਾਏ ਦੀ ਫ਼ਿਲਮ ‘ਫੰਨੇ ਖਾਂ’ ਆਈ ਸੀ। ਇਸ ਦੌਰਾਨ ਉਨ੍ਹਾਂ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ, ਜਿੱਥੇ ਉਨ੍ਹਾਂ ਨੇ ਆਲੀਆ ਭੱਟ ਦੀ ਕਾਮਯਾਬੀ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਚਾਰ ਸਾਲ ਪੁਰਾਣਾ ਬਿਆਨ ਕਾਫ਼ੀ ਚਰਚਾ ‘ਚ ਹੈ।
ਆਲੀਆ ਭੱਟ ਬਾਰੇ ਗੱਲ ਕਰਦੇ ਹੋਏ ਐਸ਼ਵਰਿਆ ਰਾਏ ਨੇ ਕਿਹਾ ਸੀ, ”ਆਲੀਆ ਬਹੁਤ ਦੂਰ ਜਾਵੇਗੀ। ਉਹ ਚੰਗਾ ਕੰਮ ਕਰ ਰਹੀ ਹੈ। ਉਹ ਆਪਣੇ ਕੰਮ ਨੂੰ ਐਕਸਪਲੋਰ ਕਰ ਰਹੀ ਹੈ, ਇਸ ਦਾ ਆਨੰਦ ਲੈ ਰਹੀ ਹੈ, ਜੋ ਕਿ ਸਹੀ ਹੈ। ਆਲੀਆ ਨੂੰ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਹੀ ਕਰਨ ਜੌਹਰ ਦਾ ਸਮਰਥਨ ਮਿਲਿਆ ਹੈ ਅਤੇ ਮੈਂ ਖੁਦ ਆਲੀਆ ਨੂੰ ਇਹ ਗੱਲ ਦੱਸੀ ਹੈ ਕਿ ਤੁਹਾਨੂੰ ਕਰਨ ਤੋਂ ਜਿਸ ਤਰ੍ਹਾਂ ਦਾ ਸਮਰਥਨ ਮਿਲਿਆ ਹੈ, ਉਹ ਤੁਹਾਡੇ ਕਰੀਅਰ ਨੂੰ ਬਹੁਤ ਆਸਾਨ ਬਣਾਉਂਦਾ ਹੈ, ਇਸ ਨਾਲ ਤੁਹਾਨੂੰ ਬਹੁਤ ਸਾਰੇ ਫਾਇਦੇ ਹੋਣਗੇ, ਤੁਹਾਨੂੰ ਹੋਰ ਬਹੁਤ ਸਾਰੇ ਮੌਕੇ ਮਿਲਣਗੇ। ਐਸ਼ਵਰਿਆ ਨੇ ਅੱਗੇ ਕਿਹਾ ਸੀ ਕਿ ਆਲੀਆ ਨੂੰ ਇਕ ਤੋਂ ਬਾਅਦ ਇਕ ਮੌਕੇ ਮਿਲ ਰਹੇ ਹਨ, ਨਾਲ ਹੀ ਉਹ ਬਹੁਤ ਵਧੀਆ ਕੰਮ ਕਰ ਰਹੀ ਹੈ।”
ਜੇਕਰ ਦੋਹਾਂ ਅਦਾਕਾਰਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਐਸ਼ਵਰਿਆ ਰਾਏ ਦੀ ਫ਼ਿਲਮ ‘ਪੋਂਨਿਯਨ ਸੇਲਵਨ’ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਸ ਦੇ ਨਾਲ ਹੀ 9 ਸਤੰਬਰ ਨੂੰ ਆਲੀਆ ਭੱਟ ਦੀ ਫ਼ਿਲਮ ‘ਬ੍ਰਹਮਾਸਤਰ’ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।
You may like
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਪੁਲਿਸ ਨੂੰ ਮਿਲੀ ਸਫਲਤਾ, ਦੋਸ਼ੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
-
ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ, ਮਿਲੀ ਸਫਲਤਾ
-
ਸੀਆਈਏ ਸਟਾਫ਼ ਨੂੰ ਮਿਲੀ ਸਫ਼ਲਤਾ, ਅੰਤਰਰਾਜੀ ਨ.ਸ਼ਾ ਤ.ਸਕਰੀ ਗਰੋਹ ਦਾ ਪਰਦਾਫਾਸ਼
-
ਪੁਲਿਸ ਨੂੰ ਮਿਲੀ ਸਫਲਤਾ, ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼
-
ਸੀਆਈਏ ਸਟਾਫ਼ ਨੂੰ ਮਿਲੀ ਸਫ਼ਲਤਾ, 8 ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿਰੋਹ ਦੇ 3 ਮੈਂਬਰ ਕਾਬੂ