ਲੁਧਿਆਣਾ : ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਗਰੇਵਾਲ ਵਲੋਂ ਪਿਛਲੇ ਕਾਫੀ ਸਮੇਂ ਤੋਂ ਵੱਖ ਇਲਾਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਬੀਤੇ ਦਿਨੀਂ ਗਰੇਵਾਲ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਦੀ ਬੇਨਤੀ ਕੀਤੀ ਗਈ। ਗੱਲਬਾਤ ਕਰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹਨ ਅਤੇ ਅੱਜ ਸੂਬੇ ਭਰ ਵਿਚ ਅਕਾਲੀ-ਬਸਪਾ ਗੱਠਜੋੜ ਦੀ ਲਹਿਰ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਲੋਕ ਇਹ ਜਾਣਦੇ ਹਨ ਕਿ ਸੂਬੇ ਦੇ ਵਿਕਾਸ ਲਈ ਗੱਠਜੋੜ ਦੀ ਸਰਕਾਰ ਦਾ ਆਉਣਾ ਜ਼ਰੂਰੀ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦਾ ਚਹੁੰਪੱਖੀ ਵਿਕਾਸ ਕਰਵਾਉਣਗੇ।