ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਪੀ. ਜੀ. ਆਈ. ਵਿਖੇ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।