Connect with us

ਪੰਜਾਬ ਨਿਊਜ਼

ਪੰਜਾਬ ‘ਚ ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ Alert, ਜਾਣੋ ਕੀ ਹੈ ਅੱਜ ਦੀ ਤਾਜ਼ਾ Update

Published

on

Alert has been released again regarding the weather in Punjab, know what is today's latest update

ਲੁਧਿਆਣਾ : ਪੰਜਾਬ ਦੇ 3 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਸ਼ ਹੋ ਸਕਦੀ ਹੈ।

ਦੂਜੇ ਪਾਸੇ ਐਤਵਾਰ ਤੋਂ ਮੌਸਮ ਖ਼ੁਸ਼ਕ ਰਹੇਗਾ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ 22 ਮਿਲੀਮੀਟਰ, ਫਿਰੋਜ਼ਪੁਰ ’ਚ 2.5 ਅਤੇ ਪਠਾਨਕੋਟ ’ਚ 0.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਮੀਂਹ ਕਾਰਨ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ।

Facebook Comments

Trending