Connect with us

ਪੰਜਾਬ ਨਿਊਜ਼

ਪੰਜਾਬ ‘ਚ ਅਗਲੇ 24 ਘੰਟਿਆਂ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਸੋਚੋ

Published

on

ਚੰਡੀਗੜ੍ਹ: ਕੜਾਕੇ ਦੀ ਗਰਮੀ ਦੌਰਾਨ ਭਾਵੇਂ ਸੂਬੇ ਵਿੱਚ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਫਿਰ ਵੀ ਕੜਾਕੇ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਸੂਬੇ ‘ਚ ਮੀਂਹ ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਦੀ ਚੇਤਾਵਨੀ ਦਿੱਤੀ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ‘ਚ 31 ਜੁਲਾਈ ਅਤੇ 1 ਅਗਸਤ ਨੂੰ ਭਾਰੀ ਮੀਂਹ ਦਾ ਸੰਤਰੀ ਅਲਰਟ ਹੈ, ਜਦਕਿ 2 ਅਗਸਤ ਨੂੰ ਯੈਲੋ ਅਲਰਟ ਹੋਵੇਗਾ। ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਬਾਰਿਸ਼ ਰਾਹਤ ਦੇ ਤੌਰ ‘ਤੇ ਆ ਰਹੀ ਹੈ।

ਪੰਜਾਬ ‘ਚ ਮੰਗਲਵਾਰ ਸਵੇਰ ਤੋਂ ਹੀ ਹੁੰਮਸ ਭਰੀ ਗਰਮੀ ਜਾਰੀ ਰਹੀ ਪਰ ਬਾਅਦ ਦੁਪਹਿਰ ਮੀਂਹ ਪੈਣ ਕਾਰਨ ਮੌਸਮ ‘ਚ ਹਲਕੀ ਤਬਦੀਲੀ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਰਾਜਧਾਨੀ ਚੰਡੀਗੜ੍ਹ ‘ਚ 30 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਪਟਿਆਲਾ ‘ਚ 4 ਮਿਲੀਮੀਟਰ, ਮੋਗਾ ‘ਚ 2 ਮਿਲੀਮੀਟਰ, ਪਠਾਨਕੋਟ, ਫਤਿਹਗੜ੍ਹ ਸਾਹਿਬ ‘ਚ 7.2 ਮਿਲੀਮੀਟਰ ਅਤੇ ਰੋਪੜ ‘ਚ ਡੇਢ ਮਿਲੀਮੀਟਰ ਬਾਰਿਸ਼ ਹੋਈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਹਵਾਈ ਅੱਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਚੰਡੀਗੜ੍ਹ ‘ਚ 36.2 ਡਿਗਰੀ, ਅੰਮ੍ਰਿਤਸਰ ‘ਚ 38.1, ਲੁਧਿਆਣਾ ‘ਚ 36.2, ਪਟਿਆਲਾ ‘ਚ 36.3, ਪਠਾਨਕੋਟ ‘ਚ 38.3, ਗੁਰਦਾਸਪੁਰ ‘ਚ 38, ਨਵਾਂਸ਼ਹਿਰ ‘ਚ 35.9, ਬਰਨਾਲਾ ‘ਚ 37.4, ਫਤਿਹਗੜ੍ਹ ਸਾਹਿਬ ‘ਚ 36.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Facebook Comments

Trending