ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਅੱਜ 1 ਜੁਲਾਈ ਤੋਂ ਮੁੜ ਖੁੱਲ੍ਹ ਗਏ ਹਨ। ਪੰਜਾਬ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਕਾਰਨ 21 ਮਈ ਤੋਂ 30 ਜੂਨ ਤੱਕ ਸੂਬੇ ਨੂੰ ਬੰਦ ਕਰ ਦਿੱਤਾ ਸੀ। ਸਕੂਲ ਆਪਣੇ ਨਿਰਧਾਰਤ ਸਮੇਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।
ਦੱਸ ਦਈਏ ਕਿ ਮਈ ਮਹੀਨੇ ‘ਚ ਹੀ ਪਾਰਾ 48 ਡਿਗਰੀ ਤੱਕ ਵਧਦਾ ਦੇਖ ਕੇ ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ 30 ਜੂਨ ਤੱਕ ਸਾਰੇ ਸਕੂਲਾਂ ‘ਚ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਸਨ। ਜਦੋਂ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਉਪਰੋਕਤ ਹੁਕਮ ਜਾਰੀ ਕੀਤੇ ਤਾਂ ਕਈ ਸਕੂਲਾਂ ਵਿੱਚ ਮਈ ਮਹੀਨੇ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਸਨ ਅਤੇ ਕਈ ਸਕੂਲਾਂ ਵਿੱਚ ਸ਼ੁਰੂ ਹੋਣ ਵਾਲੀਆਂ ਸਨ ਪਰ ਵਿਭਾਗੀ ਸਖ਼ਤੀ ਕਾਰਨ ਸਕੂਲਾਂ ਨੇ ਉਕਤ ਪ੍ਰੀਖਿਆਵਾਂ ਹੀ ਕਰਵਾਉਣ ਦਾ ਫੈਸਲਾ ਕੀਤਾ ਹੈ। ਛੁੱਟੀ ਦੇ ਬਾਅਦ ਹੁਣ ਸੋਮਵਾਰ ਤੋਂ ਜਦੋਂ ਬੱਚੇ ਸਕੂਲ ਆਉਣਗੇ ਤਾਂ ਉਹ ਕਲਾਸਾਂ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਖਿਆ ਦੇਣਗੇ।