ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਸ਼ੇ ਦੇ ਦੋਸ਼ ਵਿੱਚ ਫੜੇ ਗਏ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਸਾਥੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਨੇੜੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਪਹਿਲਾਂ 20 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਹ ਸੁਣਵਾਈ ਨਹੀਂ ਹੋ ਸਕੀ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ 23 ਜੁਲਾਈ ਨੂੰ ਹੋਈ।