Connect with us

ਪੰਜਾਬ ਨਿਊਜ਼

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੀ 5-5 ਲੱਖ ਦੀ ਰਕਮ

Published

on

An amount of 5-5 lakhs was released for the families of the farmers who were martyred during the movement

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਪੰਜਾਬ ਦੇ ਲੋਕਾਂ ਲਈ ਮੁੱਖ ਮੰਤਰੀ ਮਾਨ ਵੱਲੋਂ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਵੱਡਾ ਐਲਾਨ CM ਮਾਨ ਵੱਲੋਂ ਅੱਜ ਪੰਜਾਬ ਦੇ ਕਿਸਾਨਾਂ ਲਈ ਕੀਤਾ ਗਿਆ ਹੈ।

ਮੁੱਖ ਮੰਤਰੀ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਰਕਮ ਜਾਰੀ ਕੀਤੀ ਗਈ ਹੈ। ਸ਼ਹੀਦ ਹੋਏ ਹਰੇਕ ਕਿਸਾਨ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ।

ਮੁੱਖ ਮੰਤਰੀ ਨੇ 3 ਦਿਨਾਂ ਵਿਚ ਇਹ ਆਰਥਿਕ ਮਦਦ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ 39.55 ਕਰੋੜ ਦੀ ਆਰਥਿਕ ਮਦਦ ਜਾਰੀ ਕਰ ਚੁੱਕੀ ਹੈ।

Facebook Comments

Trending