Connect with us

ਪੰਜਾਬੀ

ਨਗਰ ਨਿਵਾਸੀਆਂ ਨੂੰ ਬੁੱਢੇ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ

Published

on

An awareness campaign was conducted to prevent the city residents from throwing garbage in the old drain

ਲੁਧਿਆਣਾ : ਵਸਨੀਕਾਂ ਨੂੰ ਬੁੱਢੇ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਨਗਰ ਨਿਗਮ ਨਾਲੇ ਦੇ ਨਾਲ ਲੱਗਦੇ ਇਲਾਕਿਆਂ ‘ਚ ਇਕ ਜਾਗਰੂਕਤਾ ਮੁਹਿੰਮ ਚਲਾਈ | ਸ਼ਿਵਪੁਰੀ, ਨਿਊ ਕੁੰਦਨਪੁਰੀ, ਹੈਬੋਵਾਲ ਸਮੇਤ ਹੋਰ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਲਈ ਵੀ ਕਿਹਾ |

ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫ਼ੇ ਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਗਈ | ਸ਼ਹਿਰ ਵਾਸੀਆਂ ਨੂੰ ਸਮਾਗਮਾਂ ਦੌਰਾਨ ਭੋਜਨ ਪਰੋਸਣ ਲਈ ਸਟੀਲ ਦੇ ਭਾਂਡਿਆਂ ਅਤੇ ਲੀਫ ਪਲੇਟਾਂ/ਪੱਤਲਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ |

ਨਗਰ ਨਿਗਮ ਸੈਨੀਟੇਸ਼ਨ ਅਫ਼ਸਰ ਅਸ਼ਵਨੀ ਸਹੋਤਾ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਡਰਾਈਵ ਚਲਾਈ ਗਈ ਹੈ ਤੇ ਆਉਣ ਵਾਲੇ ਸਮੇਂ ‘ਚ ਅਜਿਹੀਆਂ ਹੋਰ ਵੀ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਸ਼ਹਿਰ ਵਾਸੀਆਂ ਨੂੰ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਿਆ ਜਾ ਸਕੇ | ਸਹੋਤਾ ਨੇ ਅੱਗੇ ਕਿਹਾ ਕਿ ਵਸਨੀਕਾਂ ਨੂੰ ਆਪਣੇ ਫਰਜ਼ਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਜਲ ਸਰੋਤਾਂ ਨੂੰ ਸਾਫ਼ ਰੱਖਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ |

ਨਗਰ ਨਿਗਮ ਕਮਿਸ਼ਨਰ ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਵਸਨੀਕਾਂ ਨੇ ਨਾਲੇ ਵਿਚ ਕੂੜਾ ਸੁੱਟਣਾ ਜਾਰੀ ਰੱਖਿਆ ਤਾਂ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ | ਉਲੰਘਣਾ ਕਰਨ ਵਾਲਿਆਂ ਦੇ 5000 ਰੁਪਏ ਤੱਕ ਦੇ ਭਾਰੀ ਚਲਾਨ ਕੀਤੇ ਜਾਣਗੇ | ਡਾ. ਅਗਰਵਾਲ ਨੇ ਦੱਸਿਆ ਕਿ ਸਿੱਧਵਾਂ ਨਹਿਰ ‘ਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ |

Facebook Comments

Trending