Connect with us

ਪੰਜਾਬੀ

ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ

Published

on

An invitation to common people to take maximum advantage of Lok Adalat

ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 11 ਫਰਵਰੀ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ – ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ”ਨੈਸ਼ਨਲ ਲੋਕ ਅਦਾਲਤ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਕੱਤਰ ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ । ਮਾਣਯੋਗ ਸਕੱਤਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Facebook Comments

Trending