Connect with us

ਪੰਜਾਬੀ

 ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ 11 ਕਨਾਲ ਜ਼ਮੀਨ ਦੇਣ ਦਾ ਐਲਾਨ

Published

on

Announcement of 11 kanals of land for construction of Super Specialty Hospital

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ ‘ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।

ਇੱਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਦੁਰਗਾ ਮਾਤਾ ਮੰਦਿਰ ਦੇ ਪ੍ਰਬੰਧਕ, ਮੰਦਿਰ ਦੀ ਥਾਂ `ਤੇ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਮਾਜ ਦੀ ਅਸਲ ਸੇਵਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਮੰਦਰ ਦੀ ਮੌਜੂਦਾ ਥਾਂ ਦੇ ਬਰਾਬਰ 11 ਕਨਾਲ ਥਾਂ ਹਸਪਤਾਲ ਵਾਸਤੇ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਮੰਦਿਰ ਦੇ ਆਸ-ਪਾਸ ਦੇ ਪੁਲਿਸ ਸਟੇਸ਼ਨ ਨੂੰ ਨਵੀਂ ਜਗ੍ਹਾ `ਤੇ ਤਬਦੀਲ ਕਰਕੇ ਇਹ ਥਾਂ ਮੰਦਰ ਨੂੰ ਅਲਾਟ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। । ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਸ਼ੋਤਮ ਮਿੱਤਲ, ਸ੍ਰੀ ਸੰਜੇ ਮਹਿੰਦਰੂ ਅਤੇ ਸ੍ਰੀ ਸੰਜੇ ਗੋਇਲ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।

 

Facebook Comments

Advertisement

Trending