Connect with us

ਪੰਜਾਬੀ

ਪੰਜਾਬੀ ਸਾਹਿਤ ਅਕਾਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

Published

on

Announcement of awards given by Punjabi Sahitya Akademi every year

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 2 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ।

ਅਕਾਡਮੀ ਦੇ ਜਨਰਲ ਸਕੱਤਰ ਡਾ.ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ ਪੁਰਸਕਾਰ ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ ਸੁਰਜਨ ਸਿੰਘ ਜੀਰਵੀ ਨੂੰ, ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸਤਪਾਲ ਭੀਖੀ ਨੂੰ, ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਜੰਗ ਬਹਾਦਰ ਗੋਇਲ ਨੂੰ ਦਿੱਤੇ ਜਾਣਗੇ।

ਇਸੇ ਤਰ੍ਹਾਂ ਡਾਕਟਰ ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਡਾਕਟਰ ਸੁਰਜੀਤ ਭੱਟੀ ਨੂੰ, ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਜਤਿੰਦਰ ਬਰਾੜ ਨੂੰ, ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਤੇਜਿੰਦਰ ਹਰਜੀਤ ਨੂੰ ਦੇਣ ਦਾ ਨਿਰਣਾ ਕੀਤਾ ਗਿਆ।

ਇਹ ਪੁਰਸਕਾਰ ਜਲਦੀ ਹੀ ਇਕ ਸਮਾਗਮ ਦੌਰਾਨ ਭੇਟ ਕੀਤੇ ਜਾਣਗੇ। ਇਹਨਾਂ ਸਾਰੇ ਪੁਰਸਕਾਰਾਂ ਵਿੱਚ ਇੱਕੀ-ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲੇ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ।

ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਡਾ. ਲਖਵਿੰਦਰ ਸਿੰਘ ਜੌਹਲ, ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਕਹਾਣੀਕਾਰ ਸੁਖਜੀਤ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੀਰ ਸਿੰਘ ਝੱਜ, ਡਾ. ਨਵਦੀਪ ਸਿੰਘ ਖਹਿਰਾ ਅਤੇ ਡਾ. ਗੁਰਇਕਬਾਲ ਸਿੰਘ ਸ਼ਾਮਿਲ ਹੋਏ।

Facebook Comments

Trending