ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ 994 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਅਤੇ ਅਕਾਦਮਿਕ ਖੇਤਰ ਵਿੱਚ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ 42 ਵਿਦਿਆਰਥਣਾਂ ਨੂੰ ਰੋਲ ਆਫ ਆਨਰ ਪ੍ਦਾਨ ਕੀਤੇ ਗਏ ।
ਡਿਗਰੀ ਵੰਡ ਸਮਾਰੋਹ ਵਿੱਚ ਵਿਦਿਆਰਥਣਾਂ ਨੂੰ ਪੋਸਟ ਗ੍ਰੈਜੂਏਟ, ਪੋਸਟ ਗ੍ਰੈਜੂਏਟ ਡਿਪਲੋਮੇ ਅਤੇ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ ਇਸ ਸਮਾਗਮ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕਾਲਜ ਦੇ ਵਿਹੜੇ ਵਿੱਚ ਪਹੁੰਚਣ ‘ਤੇ ਕਾਲਜ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ, ਪਿ੍ੰਸੀਪਲ , ਡਾਇਰੈਕਟਰ ਡਾ ਮੁਕਤੀ ਗਿੱਲ, ਸਮੂਹ ਸਟਾਫ਼ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦੀ ਅਰਦਾਸ ਨਾਲ ਹੋਈ। ਮੈਡਮ ਪ੍ਰਿੰਸੀਪਲ ਨੇ ਮਲਟੀਮੀਡੀਆ ਰਾਹੀਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।
ਇਸ ਵਿੱਚ ਉਨ੍ਹਾਂ ਨੇ ਸੈਸ਼ਨ 2022 23 ਲਈ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਲਗਾਤਾਰ ਮਿਹਨਤ ਸਾਲ 202122 ਵਿੱਚ ਭਰਪੂਰ ਲਾਭ ਪ੍ਰਾਪਤ ਕੀਤਾ, ਜਿੱਥੇ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 85 ਪੁਜ਼ੀਸ਼ਨਾਂ ਕ੍ਰਮਵਾਰ 44 ਪਹਿਲਾ, 21 ਦੂਜਾ,20 ਤੀਜਾ ਸਥਾਨ ਅਤੇ ਵੱਖ-ਵੱਖ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਉਹਨਾਂ ਨੇ ਸਰੀਰਕ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਇਹ 63 ਗੋਲਡ ਮੈਡਲ,19 ਸਿਲਵਰ ਮੈਡਲ ਅਤੇ 43 ਕਾਂਸੀ ਦੇ ਤਗਮੇ ਜਿੱਤਣ ਵਿੱਚ ਕਾਮਯਾਬ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿਚ ਮਾਣਮੱਤੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਕਾਲਜ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ।
ਉਨ੍ਹਾਂ ਸੰਸਥਾ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੀਤੇ ਅਣਥੱਕ ਯਤਨਾਂ ਲਈ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਡਿਗਰੀ ਧਾਰਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਨੌਜਵਾਨ ਮਨਾਂ ਵਿੱਚ ਸਮਾਜ ਵਿੱਚ ਚੰਗਾ ਵਿਹਾਰ ਕਰਨ ਲਈ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਜੀਵਨ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਫਲਤਾ ‘ਤੇ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਉੱਤਮਤਾ ਲਈ ਪ੍ਰੇਰਿਤ ਕੀਤਾ।