ਚੰਡੀਗੜ੍ਹ : ਪੰਜਾਬ ਦੇ ਸੀ.ਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀ.ਐਮ. ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਸੀ.ਐਮ. ਮਾਨ ਨੇ ਆਪਣੇ ਓ.ਐਸ.ਡੀ. ਓਮਕਾਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਣਕਾਰੀ ਮਿਲੀ ਹੈ ਕਿ ਸੀ.ਐਮ. ਮਾਨ ਓ.ਐਸ.ਡੀ. ਓਮਕਾਰ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਓਮਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਠੇਕੇ ’ਤੇ ਸੀ। ਉਸ ਨੇ ਇਹ ਫੈਸਲਾ ਕਿਉਂ ਲਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਹਟਾਇਆ ਗਿਆ ਹੈ।