ਲੁਧਿਆਣਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਪਾਰਟੀਆਂ ਵਿੱਚ ਦਲ ਬਦਲੀ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਲੁਧਿਆਣਾ ਤੋਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਪਣੇ ਲੁਧਿਆਣਾ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਅਤੇ ਭਾਜਪਾ ਜ਼ਿਲ੍ਹਾ ਮੋਰਚਾ ਦੇ ਅਨਵਰ ਹੁਸੈਨ ਅਤੇ ਅਸਰਾਰ ਤਰੀਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸੀ.ਐਮ. ਮਾਨ ਲੁਧਿਆਣਾ ਪੁੱਜੇ ਅਤੇ ਇਸ ਦੌਰਾਨ ਉਹ ਲੁਧਿਆਣਾ ਤੋਂ ‘ਆਪ’ ਉਮੀਦਵਾਰ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਹੀ ਕਾਂਗਰਸ ਅਤੇ ਭਾਜਪਾ ਨੂੰ ਕਰਾਰਾ ਝਟਕਾ ਦਿੱਤਾ ਹੈ।
